ਯਸਾਯਾਹ Chapter 66 PANIRV Bible Verse Images

ਯਸਾਯਾਹ 66 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸਾਯਾਹ 66 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸਾਯਾਹ 66:1 (PANIRV)
Square Portrait Landscape 4K UHD
ਯਹੋਵਾਹ ਇਹ ਆਖਦਾ ਹੈ ਕਿ ਸਵਰਗ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਫੇਰ ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਅਤੇ ਮੇਰੀ ਅਰਾਮਗਾਹ ਫੇਰ ਕਿੱਥੇ ਹੋਵੇਗੀ?

ਯਸਾਯਾਹ 66:2 (PANIRV)
Square Portrait Landscape 4K UHD
ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ। ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ।

ਯਸਾਯਾਹ 66:3 (PANIRV)
Square Portrait Landscape 4K UHD
ਬਲ਼ਦ ਨੂੰ ਵੱਢਣ ਵਾਲਾ ਮਨੁੱਖ ਨੂੰ ਮਾਰਨ ਵਾਲੇ ਜਿਹਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ ਹੈ।

ਯਸਾਯਾਹ 66:4 (PANIRV)
Square Portrait Landscape 4K UHD
ਇਸ ਲਈ ਮੈਂ ਵੀ ਇਹਨਾਂ ਲਈ ਮੁਸੀਬਤ ਚੁਣਾਂਗਾ, ਅਤੇ ਇਹਨਾਂ ਦੇ ਭੈਅ ਇਹਨਾਂ ਉੱਤੇ ਲਿਆਵਾਂਗਾ, ਕਿਉਂ ਜੋ ਮੈਂ ਬੁਲਾਇਆ ਪਰ ਕਿਸੇ ਨੇ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਕਿਸੇ ਨੇ ਨਾ ਸੁਣੀ, ਇਹਨਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਇਹਨਾਂ ਨੇ ਕੀਤਾ।

ਯਸਾਯਾਹ 66:5 (PANIRV)
Square Portrait Landscape 4K UHD
ਤੁਸੀਂ ਜੋ ਯਹੋਵਾਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ! ਤੁਹਾਡੇ ਭਰਾ ਜੋ ਤੁਹਾਡੇ ਤੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਕਿ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਉਹ ਹੀ ਸ਼ਰਮਿੰਦੇ ਹੋਣਗੇ।

ਯਸਾਯਾਹ 66:6 (PANIRV)
Square Portrait Landscape 4K UHD
ਸ਼ਹਿਰ ਤੋਂ ਰੌਲ਼ੇ ਦੀ ਅਵਾਜ਼, ਹੈਕਲ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ! ਇਹ ਯਹੋਵਾਹ ਦੀ ਅਵਾਜ਼ ਹੈ, ਜੋ ਆਪਣੇ ਵੈਰੀਆਂ ਨੂੰ ਬਦਲਾ ਦੇ ਰਿਹਾ ਹੈ!

ਯਸਾਯਾਹ 66:7 (PANIRV)
Square Portrait Landscape 4K UHD
ਪੀੜਾਂ ਲੱਗਣ ਤੋਂ ਪਹਿਲਾਂ ਉਸ ਨੇ ਜਨਮ ਦਿੱਤਾ, ਦਰਦ ਹੋਣ ਤੋਂ ਪਹਿਲਾਂ ਉਸ ਦੇ ਪੁੱਤਰ ਜੰਮਿਆ।

ਯਸਾਯਾਹ 66:8 (PANIRV)
Square Portrait Landscape 4K UHD
ਕਿਸ ਨੇ ਅਜਿਹੀ ਗੱਲ ਸੁਣੀ? ਕਿਸ ਨੇ ਅਜਿਹੀਆਂ ਗੱਲਾਂ ਵੇਖੀਆਂ? ਭਲਾ, ਇੱਕ ਦਿਨ ਵਿੱਚ ਕੋਈ ਦੇਸ ਪੈਦਾ ਹੋ ਸਕਦਾ ਹੈ? ਜਾਂ ਇੱਕ ਪਲ ਵਿੱਚ ਇੱਕ ਕੌਮ ਜੰਮ ਸਕਦੀ ਹੈ। ਪਰ ਜਿਵੇਂ ਹੀ ਸੀਯੋਨ ਨੂੰ ਪੀੜਾਂ ਲੱਗੀਆਂ, ਉਸ ਨੇ ਆਪਣੇ ਬੱਚਿਆਂ ਨੂੰ ਜਨਮ ਦਿੱਤਾ।

ਯਸਾਯਾਹ 66:9 (PANIRV)
Square Portrait Landscape 4K UHD
ਯਹੋਵਾਹ ਆਖਦਾ ਹੈ, ਭਲਾ, ਮੈਂ ਜੰਮਣ ਦੇ ਸਮੇਂ ਤੱਕ ਪਹੁੰਚਾਵਾਂ ਅਤੇ ਨਾ ਜਨਮਾਵਾਂ? ਜਾਂ ਕੀ ਜਦੋਂ ਜੰਮਣ ਦਾ ਸਮਾਂ ਆ ਜਾਵੇ ਤਾਂ ਮੈਂ ਕੁੱਖ ਨੂੰ ਬੰਦ ਕਰਾਂ? ਤੇਰਾ ਪਰਮੇਸ਼ੁਰ ਆਖਦਾ ਹੈ।

ਯਸਾਯਾਹ 66:10 (PANIRV)
Square Portrait Landscape 4K UHD
ਹੇ ਯਰੂਸ਼ਲਮ ਦੇ ਸਾਰੇ ਪ੍ਰੇਮੀਓ! ਉਸ ਦੇ ਨਾਲ ਨਿਹਾਲ ਹੋਵੋ, ਉਸ ਨਾਲ ਅਨੰਦ ਕਰੋ ਅਤੇ ਬਾਗ-ਬਾਗ ਹੋਵੋ, ਹੇ ਉਸ ਦੇ ਲਈ ਸੋਗ ਕਰਨ ਵਾਲਿਓ! ਉਸ ਦੀ ਖੁਸ਼ੀ ਵਿੱਚ ਖੁਸ਼ੀ ਮਨਾਓ!

ਯਸਾਯਾਹ 66:11 (PANIRV)
Square Portrait Landscape 4K UHD
ਤਾਂ ਜੋ ਤੁਸੀਂ ਉਸ ਦੀਆਂ ਤਸੱਲੀ ਦੀਆਂ ਦੁੱਧੀਆਂ ਚੁੰਘੋ ਅਤੇ ਰੱਜ ਜਾਓ, ਤੁਸੀਂ ਰੱਜ ਜਾਓ ਅਤੇ ਉਸ ਦੀ ਸ਼ਾਨ ਦੀ ਬਹੁਤਾਇਤ ਨਾਲ ਆਪਣੇ ਆਪ ਨੂੰ ਮਗਨ ਕਰੋ।

ਯਸਾਯਾਹ 66:12 (PANIRV)
Square Portrait Landscape 4K UHD
ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਸ਼ਾਂਤੀ ਦਰਿਆ ਵਾਂਗੂੰ, ਅਤੇ ਕੌਮਾਂ ਦਾ ਮਾਲ-ਧਨ ਨਦੀ ਦੇ ਹੜ੍ਹ ਵਾਂਗੂੰ ਉਸ ਤੱਕ ਪਹੁੰਚਾਵਾਂਗਾ ਅਤੇ ਤੁਸੀਂ ਚੁੰਘੋਗੇ, ਤੁਸੀਂ ਕੁੱਛੜ ਚੁੱਕੇ ਜਾਓਗੇ ਅਤੇ ਗੋਡਿਆਂ ਉੱਤੇ ਕੁਦਾਏ ਜਾਓਗੇ।

ਯਸਾਯਾਹ 66:13 (PANIRV)
Square Portrait Landscape 4K UHD
ਜਿਸ ਤਰ੍ਹਾਂ ਮਾਤਾ ਆਪਣੇ ਬੱਚੇ ਨੂੰ ਦਿਲਾਸਾ ਦਿੰਦੀ ਹੈ, ਉਸੇ ਤਰ੍ਹਾਂ ਮੈਂ ਤੁਹਾਨੂੰ ਦਿਲਾਸਾ ਦਿਆਂਗਾ, ਅਤੇ ਤੁਸੀਂ ਯਰੂਸ਼ਲਮ ਦੇ ਵਿਖੇ ਦਿਲਾਸਾ ਪਾਓਗੇ।

ਯਸਾਯਾਹ 66:14 (PANIRV)
Square Portrait Landscape 4K UHD
ਤੁਸੀਂ ਵੇਖੋਗੇ ਅਤੇ ਤੁਹਾਡਾ ਦਿਲ ਖੁਸ਼ ਹੋਵੇਗਾ, ਅਤੇ ਤੁਹਾਡੀਆਂ ਹੱਡੀਆਂ ਘਾਹ ਵਾਂਗੂੰ ਹਰੀਆਂ-ਭਰੀਆਂ ਹੋਣਗੀਆਂ ਅਤੇ ਇਹ ਪਰਗਟ ਹੋਵੇਗਾ ਕਿ ਯਹੋਵਾਹ ਦਾ ਹੱਥ ਆਪਣੇ ਦਾਸਾਂ ਉੱਤੇ ਹੈ, ਪਰ ਉਸਦਾ ਕਹਿਰ ਉਸ ਦੇ ਵੈਰੀਆਂ ਉੱਤੇ ਹੈ।

ਯਸਾਯਾਹ 66:15 (PANIRV)
Square Portrait Landscape 4K UHD
ਵੇਖੋ, ਯਹੋਵਾਹ ਅੱਗ ਨਾਲ ਆਵੇਗਾ, ਅਤੇ ਉਹ ਦੇ ਰਥ ਵਾਵਰੋਲੇ ਵਾਂਗੂੰ, ਤਾਂ ਜੋ ਉਹ ਆਪਣਾ ਕ੍ਰੋਧ ਤੇਜ਼ੀ ਨਾਲ, ਅਤੇ ਆਪਣੀ ਤਾੜ ਅੱਗ ਦੀਆਂ ਲਾਟਾਂ ਨਾਲ ਪਾਵੇ,

ਯਸਾਯਾਹ 66:16 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਅੱਗ ਨਾਲ, ਅਤੇ ਆਪਣੀ ਤਲਵਾਰ ਨਾਲ ਹਰੇਕ ਪ੍ਰਾਣੀ ਦਾ ਨਿਆਂ ਕਰੇਗਾ, ਅਤੇ ਯਹੋਵਾਹ ਦੇ ਵੱਢੇ ਹੋਏ ਬਹੁਤ ਹੋਣਗੇ।

ਯਸਾਯਾਹ 66:17 (PANIRV)
Square Portrait Landscape 4K UHD
ਜੋ ਆਪਣੇ ਆਪ ਨੂੰ ਇਸ ਲਈ ਪਵਿੱਤਰ ਅਤੇ ਸ਼ੁੱਧ ਕਰਦੇ ਹਨ ਕਿ ਬਾਗ਼ਾਂ ਵਿੱਚ ਜਾਣ, ਅਤੇ ਉਸ ਦੇ ਪਿੱਛੇ ਚੱਲਦੇ ਹਨ ਜੋ ਸੂਰ ਦਾ ਮਾਸ, ਚੂਹੇ ਅਤੇ ਹੋਰ ਘਿਣਾਉਣੀਆਂ ਚੀਜ਼ਾਂ ਖਾਂਦੇ ਹਨ, ਉਹ ਇਕੱਠੇ ਹੀ ਮੁੱਕ ਜਾਣਗੇ ਯਹੋਵਾਹ ਦਾ ਵਾਕ ਹੈ।

ਯਸਾਯਾਹ 66:18 (PANIRV)
Square Portrait Landscape 4K UHD
ਮੈਂ ਉਹਨਾਂ ਦੇ ਕੰਮ ਅਤੇ ਉਹਨਾਂ ਦੇ ਖ਼ਿਆਲ ਚੰਗੀ ਤਰ੍ਹਾਂ ਜਾਣਦਾ ਹਾਂ, ਇਸ ਲਈ ਉਹ ਸਮਾਂ ਆਉਂਦਾ ਹੈ ਜਦ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂਗਾ, ਅਤੇ ਉਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ।

ਯਸਾਯਾਹ 66:19 (PANIRV)
Square Portrait Landscape 4K UHD
ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁੱਖ ਕੱਸਦੇ ਹਨ, ਤੂਬਲ ਅਤੇ ਯਾਵਾਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ।

ਯਸਾਯਾਹ 66:20 (PANIRV)
Square Portrait Landscape 4K UHD
ਜਿਵੇਂ ਇਸਰਾਏਲੀ ਆਪਣੀ ਭੇਟ ਸਾਫ਼ ਭਾਂਡੇ ਵਿੱਚ ਯਹੋਵਾਹ ਦੇ ਭਵਨ ਨੂੰ ਲੈ ਆਉਂਦੇ ਹਨ, ਉਸੇ ਤਰ੍ਹਾਂ ਉਹ ਤੁਹਾਡੇ ਭਰਾਵਾਂ ਨੂੰ ਸਾਰੀਆਂ ਕੌਮਾਂ ਵਿੱਚੋਂ ਯਹੋਵਾਹ ਦੀ ਭੇਟ ਕਰਕੇ ਘੋੜਿਆਂ ਉੱਤੇ, ਰਥਾਂ ਵਿੱਚ, ਪਾਲਕੀਆਂ ਵਿੱਚ, ਖੱਚਰਾਂ ਉੱਤੇ ਅਤੇ ਊਠਾਂ ਉੱਤੇ, ਮੇਰੇ ਪਵਿੱਤਰ ਪਰਬਤ ਯਰੂਸ਼ਲਮ ਨੂੰ ਲੈ ਆਉਣਗੇ, ਯਹੋਵਾਹ ਦਾ ਬਚਨ ਹੈ।

ਯਸਾਯਾਹ 66:21 (PANIRV)
Square Portrait Landscape 4K UHD
ਅਤੇ ਉਹਨਾਂ ਵਿੱਚੋਂ ਵੀ ਮੈਂ ਕੁਝ ਨੂੰ ਜਾਜਕ ਅਤੇ ਲੇਵੀ ਹੋਣ ਲਈ ਚੁਣਾਂਗਾ, ਯਹੋਵਾਹ ਆਖਦਾ ਹੈ।

ਯਸਾਯਾਹ 66:22 (PANIRV)
Square Portrait Landscape 4K UHD
ਜਿਵੇਂ ਨਵਾਂ ਅਕਾਸ਼ ਅਤੇ ਨਵੀਂ ਧਰਤੀ, ਜੋ ਮੈਂ ਬਣਾਵਾਂਗਾ ਮੇਰੇ ਸਨਮੁਖ ਕਾਇਮ ਰਹਿਣਗੇ, ਉਸੇ ਤਰ੍ਹਾਂ ਹੀ ਤੁਹਾਡੀ ਅੰਸ ਅਤੇ ਤੁਹਾਡਾ ਨਾਮ ਕਾਇਮ ਰਹੇਗਾ, ਯਹੋਵਾਹ ਦਾ ਵਾਕ ਹੈ।

ਯਸਾਯਾਹ 66:23 (PANIRV)
Square Portrait Landscape 4K UHD
ਅਜਿਹਾ ਹੋਵੇਗਾ ਕਿ ਨਵੇਂ ਚੰਦ ਤੋਂ ਨਵੇਂ ਚੰਦ ਤੱਕ ਅਤੇ ਸਬਤ ਤੋਂ ਸਬਤ ਤੱਕ, ਸਾਰੇ ਪ੍ਰਾਣੀ ਆਉਣਗੇ ਤਾਂ ਜੋ ਮੇਰੇ ਸਨਮੁਖ ਮੱਥਾ ਟੇਕਣ, ਯਹੋਵਾਹ ਆਖਦਾ ਹੈ,

ਯਸਾਯਾਹ 66:24 (PANIRV)
Square Portrait Landscape 4K UHD
ਮੇਰੇ ਲੋਕ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ।

Available Bible Translations

American Standard Version (ASV)
Isaiah 66 (ASV) »
King James Version (KJV)
Isaiah 66 (KJV) »
GOD’S WORD® (GW)
Isaiah 66 (GW) »
Berean Bible (BSB)
Isaiah 66 (BSB) »
World English Bible (WEB)
Isaiah 66 (WEB) »
French Bible (LSG)
Ésaïe 66 (LSG) »
German Bible (LUTH1912)
Jesaja 66 (LUTH1912) »
Marathi Bible (MARIRV)
यशया 66 (MARIRV) »
Telugu Bible (TELIRV)
యెషయా 66 (TELIRV) »
Gujarati Bible (GUJIRV)
યશાયા 66 (GUJIRV) »
Hebrew Bible (HEB)
ישעיה 66 (HEB) »
Portuguese Bible (BSL)
Isaías 66 (BSL) »
Vietnamese Bible (VIE)
I-sai-a 66 (VIE) »
Spanish Bible (RVA)
Isaías 66 (RVA) »
Italian Bible (RIV)
Isaia 66 (RIV) »
Chinese Simplified (CUVS)
以 赛 亚 书 66 (CUVS) »
Chinese Traditional (CUVT)
以 賽 亞 書 66 (CUVT) »
Albanian Bible (ALB)
Isaia 66 (ALB) »
Swedish Bible (SV1917)
Jesaja 66 (SV1917) »
Russian Bible (RUSV)
Исаия 66 (RUSV) »
Ukrainian Bible (UKR)
Ісая 66 (UKR) »
Hungarian Bible (KAR)
Ézsaiás 66 (KAR) »
Bulgarian Bible (BULG)
Исая 66 (BULG) »
Japanese Bible (JPN)
イザヤ書 66 (JPN) »
Norwegian Bible (NORSK)
Jesaja 66 (NORSK) »

ਯਸਾਯਾਹ (PANIRV) Chapter Selection

PANIRV Book Selection List