ਯਿਰਮਿਯਾਹ 2 PANIRV
ਯਿਰਮਿਯਾਹ Chapter 2 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਕਿ ਜਾ ਅਤੇ ਯਰੂਸ਼ਲਮ ਦੇ ਵਿੱਚ ਪੁਕਾਰ ਕਿ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਜੋ ਤੂੰ ਉਜਾੜ ਵਿੱਚ ਮੇਰੇ ਪਿੱਛੇ-ਪਿੱਛੇ ਚੱਲੀਂ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ।
Square Portrait Landscape 4K UHD
ਇਸਰਾਏਲ ਯਹੋਵਾਹ ਲਈ ਪਵਿੱਤਰ ਸੀ, ਉਹ ਦੀ ਪੈਦਾਵਾਰ ਦਾ ਪਹਿਲਾ ਫਲ, ਉਸ ਦੇ ਖਾਣ ਵਾਲੇ ਸਾਰੇ ਦੋਸ਼ੀ ਠਹਿਰਨਗੇ, ਉਹਨਾਂ ਉੱਤੇ ਬੁਰਿਆਈ ਆਵੇਗੀ, ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਹੇ ਯਾਕੂਬ ਦੇ ਘਰਾਣੇ ਦੇ ਲੋਕੋ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਟੱਬਰੋ, ਯਹੋਵਾਹ ਦੀ ਗੱਲ ਸੁਣੋ
Square Portrait Landscape 4K UHD
ਯਹੋਵਾਹ ਐਉਂ ਆਖਦਾ ਹੈ, ਤੁਹਾਡੇ ਪੁਰਖਿਆਂ ਨੇ ਮੇਰੇ ਵਿੱਚ ਕੀ ਅਨਿਆਈਂ ਲੱਭੀ, ਜੋ ਉਹ ਮੈਥੋਂ ਦੂਰ ਚਲੇ ਗਏ, ਅਤੇ ਨਿਕੰਮੀ ਮੂਰਤੀਆਂ ਦੇ ਪਿੱਛੇ ਲੱਗ ਕੇ ਨਿਕੰਮੇ ਬਣ ਗਏ?
Square Portrait Landscape 4K UHD
ਉਹਨਾਂ ਨੇ ਨਾ ਆਖਿਆ ਯਹੋਵਾਹ ਕਿੱਥੇ ਹੈ? ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਉਤਾਹਾਂ ਲੈ ਆਇਆ, ਜਿਹਨੇ ਉਜਾੜ ਦੇ ਵਿੱਚੋਂ ਦੀ ਸਾਡੀ ਅਗਵਾਈ ਕੀਤੀ, ਥਲ ਅਤੇ ਟੋਇਆਂ ਦੀ ਧਰਤੀ ਵਿੱਚੋਂ ਦੀ, ਔੜ ਤੇ ਮੌਤ ਦੇ ਸਾਯੇ ਦੀ ਧਰਤੀ ਦੇ ਵਿੱਚੋਂ, ਉਹ ਧਰਤੀ ਜਿਹ ਦੇ ਵਿੱਚੋਂ ਦੀ ਕੋਈ ਨਹੀਂ ਲੰਘਦਾ, ਨਾ ਕੋਈ ਆਦਮੀ ਉੱਥੇ ਵੱਸਦਾ ਹੈ।
Square Portrait Landscape 4K UHD
ਮੈਂ ਤੁਹਾਨੂੰ ਵਧੀਆ ਧਰਤੀ ਵਿੱਚ ਲਿਆਂਦਾ, ਭਈ ਤੁਸੀਂ ਉਹ ਦੇ ਮੇਵੇ ਅਤੇ ਚੰਗੇ ਪਦਾਰਥ ਖਾਓ, ਪਰ ਤੁਸੀਂ ਵੜ ਕੇ ਮੇਰੀ ਧਰਤੀ ਨੂੰ ਭਰਿਸ਼ਟ ਕੀਤਾ, ਅਤੇ ਮੇਰੀ ਮਿਰਾਸ ਨੂੰ ਘਿਣਾਉਣਾ ਕੀਤਾ।
Square Portrait Landscape 4K UHD
ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਮ ਲੈ ਕੇ ਅਗੰਮ ਵਾਕ ਕੀਤਾ, ਉਹ ਉਹਨਾਂ ਚੀਜ਼ਾਂ ਦੇ ਪਿੱਛੇ ਲੱਗ ਗਏ ਜਿਹਨਾਂ ਤੋਂ ਲਾਭ ਨਹੀਂ।
Square Portrait Landscape 4K UHD
ਇਸ ਲਈ ਮੈਂ ਫਿਰ ਤੁਹਾਡੇ ਨਾਲ ਝਗੜਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡੇ ਪੁੱਤਰਾਂ ਦੇ ਪੁੱਤਰਾਂ ਨਾ ਝਗੜਾਂਗਾ।
Square Portrait Landscape 4K UHD
ਕਿੱਤੀਮ ਦੇ ਟਾਪੂਆਂ ਵਿੱਚੋਂ ਲੰਘੋ ਅਤੇ ਵੇਖੋ, ਜਾਂ ਕੇਦਾਰ ਨੂੰ ਘੱਲੋ ਅਤੇ ਬਹੁਤ ਗੌਰ ਨਾਲ ਸੋਚੋ, ਅਤੇ ਵੇਖੋ ਭਈ ਅਜਿਹੀ ਗੱਲ ਕਿਤੇ ਹੋਈ ਹੈ!
Square Portrait Landscape 4K UHD
ਕੀ ਕਿਸੇ ਕੌਮ ਨੇ ਆਪਣੇ ਦੇਵਤਿਆਂ ਨੂੰ ਬਦਲ ਦਿੱਤਾ, ਭਾਵੇਂ ਉਹ ਦੇਵਤੇ ਵੀ ਨਹੀਂ ਸਨ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ।
Square Portrait Landscape 4K UHD
ਹੇ ਅਕਾਸ਼ੋ, ਇਸ ਉੱਤੇ ਹੈਰਾਨ ਹੋਵੋ, ਬਹੁਤ ਡਰ ਜਾਓ ਤੇ ਉੱਕੇ ਵਿਰਾਨ ਹੋ ਜਾਓ! ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ, - ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ।
Square Portrait Landscape 4K UHD
ਕੀ ਇਸਰਾਏਲ ਗੁਲਾਮ ਹੈ? ਕੀ ਉਹ ਮੁੱਢੋਂ ਗੁਲਾਮੀ ਵਿੱਚ ਹੈ? ਉਹ ਕਿਉਂ ਲੁੱਟ ਬਣਿਆ?
Square Portrait Landscape 4K UHD
ਜੁਆਨ ਬੱਬਰ ਸ਼ੇਰ ਉਹ ਦੇ ਉੱਤੇ ਭੁੱਬਾਂ ਮਾਰਦੇ, ਉਹਨਾਂ ਨੇ ਆਪਣੀ ਅਵਾਜ਼ ਕੱਢੀ, ਉਹਨਾਂ ਨੇ ਉਸ ਦਾ ਦੇਸ ਖ਼ਰਾਬ ਬਣਾ ਦਿੱਤਾ, ਉਹ ਦੇ ਸ਼ਹਿਰ ਸਾੜੇ ਹੋਏ ਹਨ, ਅਤੇ ਵੱਸਣ ਵਾਲਾ ਕੋਈ ਨਹੀਂ।
Square Portrait Landscape 4K UHD
ਨਾਲੇ ਨੋਫ਼ ਅਤੇ ਤਹਪਨਹੇਸ ਸ਼ਹਿਰ ਦੀ ਅੰਸ ਨੇ, ਤੇਰੇ ਸਿਰ ਦੀ ਖੋਪੜੀ ਭੰਨੀ।
Square Portrait Landscape 4K UHD
ਕੀ ਤੂੰ ਆਪ ਵੀ ਇਹ ਆਪਣੇ ਉੱਤੇ ਨਹੀਂ ਲਿਆਈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਤਿਆਗਣ ਦੇ ਕਾਰਨ ਜਦ ਉਹ ਤੈਨੂੰ ਰਾਹੇ ਰਾਹ ਲਈ ਜਾਂਦਾ ਸੀ?
Square Portrait Landscape 4K UHD
ਹੁਣ ਮਿਸਰ ਦੇ ਰਾਹ ਤੋਂ ਤੈਨੂੰ ਕੀ ਲਾਭ ਹੈ, ਜੋ ਤੂੰ ਨੀਲ ਦਾ ਪਾਣੀ ਪੀਵੇਂ? ਅਤੇ ਅੱਸ਼ੂਰ ਦੇ ਰਾਹ ਤੋਂ ਤੈਨੂੰ ਕੀ ਲਾਭ ਹੈ, ਜੋ ਤੂੰ ਦਰਿਆ ਦਾ ਪਾਣੀ ਪੀਵੇਂ?
Square Portrait Landscape 4K UHD
ਤੇਰੀ ਬੁਰਿਆਈ ਤੈਨੂੰ ਝਿੜਕੇਗੀ, ਤੇਰਾ ਫਿਰ ਜਾਣਾ ਤੈਨੂੰ ਝਾੜ ਪਾਵੇਗਾ, ਜਾਣ ਅਤੇ ਵੇਖ ਕਿ ਇਹ ਬੁਰੀ ਅਤੇ ਕੌੜੀ ਗੱਲ ਹੈ, ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਤੈਨੂੰ ਮੇਰਾ ਭੈਅ ਨਹੀਂ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਤੂੰ ਤਾਂ ਚਿਰੋਕਣਾ ਆਪਣਾ ਜੂਲਾ ਭੰਨ ਛੱਡਿਆ, ਅਤੇ ਆਪਣੇ ਬੰਨ੍ਹ ਤੋੜ ਸੁੱਟੇ। ਤੂੰ ਆਖਿਆ ਮੈਂ ਟਹਿਲ ਨਾ ਕਰਾਂਗੀ! ਹਾਂ ਤੂੰ ਹਰ ਉੱਚੇ ਟਿੱਬੇ ਉੱਤੇ, ਅਤੇ ਹਰ ਹਰੇ ਰੁੱਖ ਹੇਠ ਵਿਭਚਾਰ ਲਈ ਝੁੱਕ ਗਈ।
Square Portrait Landscape 4K UHD
ਮੈਂ ਤੈਨੂੰ ਇੱਕ ਖਰੀ ਦਾਖ ਕਰਕੇ ਲਾਇਆ। ਜੋ ਸਰਾਸਰ ਖਾਲ਼ਸ ਬੀ ਤੋਂ ਸੀ, ਫਿਰ ਤੂੰ ਕਿਵੇਂ ਮੇਰੇ ਲਈ ਇੱਕ ਜੰਗਲੀ ਦਾਖ ਦੀਆਂ ਵਿਗੜੀਆਂ ਹੋਈਆਂ ਕੁੰਬਲਾਂ ਵਿੱਚ ਬਦਲ ਗਈ?
Square Portrait Landscape 4K UHD
ਭਾਵੇਂ ਤੂੰ ਆਪਣੇ ਆਪ ਨੂੰ ਸੱਜੀ ਨਾਲ ਧੋਵੇਂ ਅਤੇ ਬਹੁਤਾ ਸਾਬਣ ਵਰਤੇ, ਤਾਂ ਵੀ ਤੇਰੀ ਬਦੀ ਦਾ ਦਾਗ ਮੇਰੇ ਸਾਹਮਣੇ ਰਹਿੰਦਾ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਤੂੰ ਕਿਵੇਂ ਆਖ ਸਕਦੀ ਹੈ, ਮੈਂ ਭਰਿਸ਼ਟ ਨਹੀਂ ਹੋਈ, ਮੈਂ ਬਆਲਾਂ ਦੇ ਪਿੱਛੇ ਨਹੀਂ ਗਈ? ਵਾਦੀ ਵਿੱਚ ਆਪਣੇ ਰਾਹ ਨੂੰ ਵੇਖ, ਜਾਣ ਲੈ ਕਿ ਤੂੰ ਕੀ ਕੁਝ ਕੀਤਾ ਹੈ, ਤੂੰ ਆਪਣਿਆਂ ਰਾਹਾਂ ਵਿੱਚ ਫਿਰਨ ਵਾਲੀ ਇੱਕ ਤੇਜ਼ ਊਠਣੀ ਹੈਂ!
Square Portrait Landscape 4K UHD
ਇੱਕ ਜੰਗਲੀ ਗਧੀ ਜਿਹੜੀ ਉਜਾੜ ਦੀ ਗਿੱਝੀ ਹੋਈ ਹੈ, ਜੋ ਆਪਣੇ ਵੇਗ ਵਿੱਚ ਹਵਾ ਨੂੰ ਸੁੰਘਦੀ ਹੈ, ਉਹ ਦੀ ਮਸਤੀ ਦੇ ਵੇਲੇ ਕੌਣ ਉਹ ਨੂੰ ਡੱਕ ਸਕਦਾ ਹੈ? ਉਹ ਦੇ ਸਾਰੇ ਭਾਲਣ ਵਾਲੇ ਨਹੀਂ ਥੱਕਣਗੇ, ਉਹ ਦੇ ਮਹੀਨੇ ਵਿੱਚ ਉਹ ਉਸ ਨੂੰ ਪਾ ਲੈਣਗੇ।
Square Portrait Landscape 4K UHD
ਤੂੰ ਆਪਣੇ ਪੈਰਾਂ ਨੂੰ ਨੰਗੇ ਹੋਣ ਤੋਂ, ਅਤੇ ਆਪਣੇ ਸੰਘ ਨੂੰ ਖੁਸ਼ਕੀ ਤੋਂ ਬਚਾ। ਪਰ ਤੂੰ ਆਖਿਆ, ਕੁਝ ਆਸ ਨਹੀਂ, ਮੈਂ ਪਰਦੇਸੀਆਂ ਨੂੰ ਪਿਆਰ ਜੋ ਕੀਤਾ, ਮੈਂ ਉਹਨਾਂ ਦੇ ਪਿੱਛੇ ਜਾਂਵਾਂਗੀ।
Square Portrait Landscape 4K UHD
ਜਿਵੇਂ ਚੋਰ ਜਦ ਫੜਿਆ ਗਿਆ ਸ਼ਰਮਿੰਦਾ ਹੁੰਦਾ ਹੈ, ਤਿਵੇਂ ਇਸਰਾਏਲ ਦਾ ਘਰਾਣਾ, ਉਹ, ਉਹਨਾਂ ਦੇ ਪਾਤਸ਼ਾਹ, ਉਹਨਾਂ ਦੇ ਸਰਦਾਰ, ਉਹਨਾਂ ਦੇ ਜਾਜਕ, ਅਤੇ ਉਹਨਾਂ ਦੇ ਨਬੀ ਸ਼ਰਮਿੰਦੇ ਹੋਣਗੇ।
Square Portrait Landscape 4K UHD
ਉਹ ਰੁੱਖ ਨੂੰ ਆਖਦੇ ਹਨ ਤੂੰ ਮੇਰਾ ਪਿਤਾ ਹੈ, ਅਤੇ ਪੱਥਰ ਨੂੰ, ਤੂੰ ਮੈਨੂੰ ਜਣਿਆ! ਉਹਨਾਂ ਨੇ ਆਪਣੀ ਪਿੱਠ ਮੇਰੀ ਵੱਲ ਕੀਤੀ ਅਤੇ ਆਪਣਾ ਮੂੰਹ ਨਹੀਂ, ਪਰ ਬਿਪਤਾ ਦੇ ਵੇਲੇ ਉਹ ਆਖਣਗੇ, ਉੱਠ ਤੇ ਸਾਨੂੰ ਬਚਾ।
Square Portrait Landscape 4K UHD
ਕਿੱਥੇ ਹਨ ਤੇਰੇ ਦੇਵਤੇ, ਜਿਹਨਾਂ ਨੂੰ ਤੂੰ ਆਪਣੇ ਲਈ ਬਣਾਇਆ? ਉਹ ਉੱਠਣ ਜੇ ਉਹ ਤੇਰੀ ਬਿਪਤਾ ਦੇ ਵੇਲੇ ਤੈਨੂੰ ਬਚਾ ਸਕਣ। ਹੇ ਯਹੂਦਾਹ ਜਿੰਨੇ ਕੁ ਤੇਰੇ ਸ਼ਹਿਰ ਹਨ, ਓਨ੍ਹੇ ਤੇਰੇ ਦੇਵਤੇ ਹਨ!
Square Portrait Landscape 4K UHD
ਤੁਸੀਂ ਕਿਉਂ ਮੇਰੇ ਨਾਲ ਝਗੜੋਗੇ? ਤੁਸੀਂ ਸਭ ਦੇ ਸਭ ਮੇਰੇ ਅਪਰਾਧੀ ਹੋ ਗਏ, ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਮੈਂ ਐਂਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹਨਾਂ ਨਾ ਮੰਨਿਆ, ਤੁਸੀਂ ਆਪਣੀ ਤਲਵਾਰ ਨਬੀਆਂ ਨੂੰ ਮਾਰਿਆ ਜਿਵੇਂ ਹੜੱਪ ਕਰਨ ਵਾਲਾ ਬੱਬਰ ਸ਼ੇਰ।
Square Portrait Landscape 4K UHD
ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ। ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ?
Square Portrait Landscape 4K UHD
ਕੀ ਕੋਈ ਕੁਆਰੀ ਆਪਣੇ ਗਹਿਣੇ, ਜਾਂ ਲਾੜੀ ਆਪਣਾ ਸ਼ਿੰਗਾਰ ਭੁੱਲ ਸਕਦੀ ਹੈ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ।
Square Portrait Landscape 4K UHD
ਤੂੰ ਕਿਵੇਂ ਆਪਣੇ ਪ੍ਰੇਮੀਆਂ ਦੇ ਭਾਲਣ ਲਈ ਆਪਣੇ ਰਾਹ ਸੁਆਰਦੀ ਹੈਂ! ਭਈ ਤੂੰ ਬੁਰੀਆਂ ਔਰਤਾਂ ਨੂੰ ਆਪਣੇ ਰਾਹ ਸਿਖਾਏ ਹਨ!
Square Portrait Landscape 4K UHD
ਨਾਲੇ ਤੇਰੇ ਪੱਲੇ ਉੱਤੇ ਬੇਦੋਸ਼ ਕੰਗਾਲਾਂ ਦੀਆਂ ਜਾਨਾਂ ਦਾ ਲਹੂ ਲੱਭਿਆ, ਤੂੰ ਉਹਨਾਂ ਨੂੰ ਸੰਨ੍ਹ ਲਾਉਂਦਿਆਂ ਨਹੀਂ ਦੇਖਿਆ, ਪਰ ਇਹਨਾਂ ਸਾਰੀਆਂ ਗੱਲਾਂ ਦੇ ਹੁੰਦਿਆਂ,
Square Portrait Landscape 4K UHD
ਤੂੰ ਆਖਦੀ ਹੈ, ਮੈਂ ਬੇਦੋਸ਼ ਹਾਂ! ਸੱਚ-ਮੁੱਚ ਉਸ ਦਾ ਕ੍ਰੋਧ ਮੈਥੋਂ ਟਲ ਗਿਆ ਹੈ। ਕਿਉਂਕਿ ਤੂੰ ਆਖਿਆ, ਮੈਂ ਪਾਪ ਨਹੀਂ ਕੀਤਾ
Square Portrait Landscape 4K UHD
ਤੂੰ ਆਪਣਾ ਰਾਹ ਬਦਲਣ ਲਈ ਕਿਉਂ ਬਹੁਤ ਬੇਚੈਨ ਫਿਰਦੀ ਹੈਂ? ਤੂੰ ਮਿਸਰ ਤੋਂ ਵੀ ਲੱਜਿਆਵਾਨ ਹੋਵੇਂਗੀ, ਜਿਵੇਂ ਅੱਸ਼ੂਰ ਤੋਂ ਲੱਜਿਆਵਾਨ ਹੋਈ ਸੀ।
Square Portrait Landscape 4K UHD
ਉੱਥੋਂ ਵੀ ਤੂੰ ਸਿਰ ਉੱਤੇ ਆਪਣੇ ਹੱਥ ਰੱਖ ਕੇ ਨਿੱਕਲੇਗੀ, ਕਿਉਂ ਜੋ ਯਹੋਵਾਹ ਨੇ ਉਹਨਾਂ ਨੂੰ ਰੱਦ ਦਿੱਤਾ, ਜਿਹਨਾਂ ਉੱਤੇ ਤੂੰ ਭਰੋਸਾ ਕੀਤਾ, ਤੂੰ ਉਹਨਾਂ ਨਾਲ ਸਫ਼ਲ ਨਾ ਹੋਵੇਗੀ।
Available Bible Translations
Jeremiah 2 (ASV) »
Jeremiah 2 (KJV) »
Jeremiah 2 (GW) »
Jeremiah 2 (BSB) »
Jeremiah 2 (WEB) »
Jérémie 2 (LSG) »
Jeremia 2 (LUTH1912) »
यिर्मयाह 2 (HINIRV) »
যিৰিমিয়া 2 (BENIRV) »
எரேமியா 2 (TAMIRV) »
यिर्मया 2 (MARIRV) »
యిర్మీయా 2 (TELIRV) »
યર્મિયા 2 (GUJIRV) »
ಯೆರೆಮೀಯನು 2 (KANIRV) »
إِرْمِيَا 2 (AVD) »
ירמיה 2 (HEB) »
Jeremias 2 (BSL) »
Giê-rê-mi-a 2 (VIE) »
Jeremías 2 (RVA) »
Geremia 2 (RIV) »
耶 利 米 书 2 (CUVS) »
耶 利 米 書 2 (CUVT) »
Jeremia 2 (ALB) »
Jeremia 2 (SV1917) »
Иеремия 2 (RUSV) »
Єремія 2 (UKR) »
Jeremiás 2 (KAR) »
Еремия 2 (BULG) »
エレミヤ書 2 (JPN) »
Jeremia 2 (NORSK) »